ਪਉੜੀ ॥ Pourree || Pauree: ਪਊੜੀ। ਹਰਿ ਕੇ ਸੰਤ ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇਕ ਸਾਖੀ ॥ Har Kae Santh Sunahu Jan Bhaaee Har Sathigur Kee Eik Saakhee || O Saints of the Lord, O Siblings of Destiny, listen, and hear the Lord's Teachings, through the True Guru. ਹੇ ਹਰੀ ਦੇ ਸਾਧੂ ਸਰੂਪ ਪੁਰਸ਼ੌ! ਮੇਰੇ ਵੀਰਨੋ ਤੁਸੀਂ ਰਬ-ਰੂਪ ਸਚੇ ਗੁਰਾਂ ਦੀ ਇਕ ਸਿਖਿਆ ਸਰਵਣ ਕਰੋ। ਜਿਸੁ ਧੁਰਿ ਭਾਗੁ ਹੋਵੈ ਮੁਖਿ ਮਸਤਕਿ ਤਿਨਿ ਜਨਿ ਲੈ ਹਿਰਦੈ ਰਾਖੀ ॥ Jis Dhhur Bhaag Hovai Mukh Masathak Thin Jan Lai Hiradhai Raakhee || Those who have good destiny pre-ordained and inscribed on their foreheads, grasp it and keep it enshrined in the heart. ਜਿਹਦੇ ਚਿਹਰੇ ਤੇ ਮੱਥੇ ਉਤੇ ਚੰਗੇ ਨਸੀਬ ਮੁੱਢ ਤੋਂ ਉਕਰੇ ਹੋਏ ਹਨ, ਉਹੋ ਪ੍ਰਾਣੀ ਇਸ ਨੂੰ ਗ੍ਰਹਿਣ ਕਰਕੇ ਆਪਣੇ ਦਿਲ ਅੰਦਰ ਟਿਕਾਈ ਰੱਖਦਾ ਹੈ। ਹਰਿ ਅੰਮ੍ਰਿਤ ਕਥਾ ਸਰੇਸਟ ਊਤਮ ਗੁਰ ਬਚਨੀ ਸਹਜੇ ਚਾਖੀ ॥ Har Anmrith Kathhaa Saraesatt Ootham Gur Bachanee Sehajae Chaakhee || Through the Guru's Teachings, they intuitively taste the sublime, exquisite and ambrosial sermon of the Lord. ਗੁਰਬਾਣੀ ਦੇ ਜ਼ਰੀਏ, ਉਸ ਨੇ ਵਾਹਿਗੁਰੂ ਦੀ ਉਨਤ, ਉਤਕ੍ਰਿਸ਼ਟਤ ਤੇ ਅੰਮ੍ਰਿਤਮਈ ਧਰਮ-ਵਾਰਤਾ ਦਾ ਸੁਖੈਨ ਹੀ ਰਸ ਮਾਣ ਲਿਆ ਹੈ। ਤਹ ਭਇਆ ਪ੍ਰਗਾਸੁ ਮਿਟਿਆ ਅੰਧਿਆਰਾ ਜਿਉ ਸੂਰਜ ਰੈਣਿ ਕਿਰਾਖੀ ॥ Theh Bhaeiaa Pragaas Mittiaa Andhhiaaraa Jio Sooraj Rain Kiraakhee || The Divine Light shines in their hearts, and like the sun which removes the darkness of night, it dispels the darkness of ignorance. ਉਥੇ ਉਸ ਦੇ ਦਿਲ ਅੰਦਰ ਰਬੀ ਨੂਰ ਉਦੇ ਹੋ ਜਾਂਦਾ ਹੈ, ਜੋ ਭਾਨ ਦੇ ਰਾਤ੍ਰੀ ਦੇ ਹਨ੍ਹੇਰੇ ਨੂੰ ਹਟਾਉਣ ਦੀ ਮਾਨਿੰਦ ਉਸ ਦੀ ਆਤਮਕ ਬੇਸਮਝੀ ਨੂੰ ਦੂਰ ਕਰ ਦਿੰਦਾ ਹੈ। ਅਦਿਸਟੁ ਅਗੋਚਰੁ ਅਲਖੁ ਨਿਰੰਜਨੁ ਸੋ ਦੇਖਿਆ ਗੁਰਮੁਖਿ ਆਖੀ ॥੧੨॥ Adhisatt Agochar Alakh Niranjan So Dhaekhiaa Guramukh Aakhee ||12|| As Gurmukh, they behold with their eyes the Unseen, Imperceptible, Unknowable, Immaculate Lord. ||12|| ਗੁਰਾਂ ਦੇ ਰਾਹੀਂ, ਉਹ ਆਪਣਿਆਂ ਨੇਤ੍ਰਾਂ ਨਾਲ ਨਾਂ-ਦਿਸਣ ਵਾਲੇ ਪਹੁੰਚ ਤੋਂ ਪਰੇ, ਸਮਝ ਸੋਚ ਤੋਂ ਉਚੇਰੇ ਅਤੇ ਪਵਿੱਤ੍ਰ ਪ੍ਰਭੂ ਨੂੰ ਵੇਖ ਲੈਂਦਾ ਹੈ।

No comments:
Post a Comment